ਪੰਜਾਬੀ ਅਦਾਕਾਰਾ, ਆਪ ‘ਚ ਹੋਈ ਸ਼ਾਮਲ!

Punjabi Actress Sonia Mann Joins Aam Aadmi Party

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਗਈ ਹੈ। ਹਾਲਾਂਕਿ, ਇਸ ਤੋਂ ਪਹਿਲਾ ਵੀ ਉਨ੍ਹਾਂ ਨੇ ਚੋਣਾਂ ਦੌਰਾਨ ਖੁੱਲ੍ਹ ਕੇ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ ਸੀ। ਦੱਸ ਦਈਏ ਕਿ ਸੋਨੀਆ ਮਾਨ ਅੱਜ ਸਵੇਰੇ 10 ਵਜੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਮੌਜ਼ੂਦਗੀ ‘ਚ ਆਮ ਆਦਮੀ ਦਾ ਹਿੱਸਾ ਬਣੀ ਹੈ।

ਸੋਨੀਆ ਮਾਨ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਪੰਜਾਬ ‘ਚ ਮਜ਼ਬੂਤੀ ਮਿਲ ਸਕਦੀ ਹੈ। ਉਨ੍ਹਾਂ ਦੀ ਪ੍ਰਸਿੱਧੀ ਨੌਜਵਾਨਾਂ ਦੇ ਵਿਚਕਾਰ ਕਾਫ਼ੀ ਹੈ, ਜਿਸ ਨਾਲ ਪਾਰਟੀ ਨੂੰ ਲੋਕਾਂ ਦਾ ਸਮਰਥਨ ਮਿਲਣ ਦੀ ਉਮੀਦ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਪਹਿਲਾ ਹੀ ਪੰਜਾਬ ‘ਚ ਮਜ਼ਬੂਤ ਸਥਿਤੀ ‘ਤੇ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਸਰਕਾਰ ਚਲਾ ਰਹੀ ਹੈ। ਹਾਲਾਂਕਿ, ਹਾਲ ਹੀ ਵਿੱਚ ਦਿੱਲੀ ਚੋਣਾਂ ‘ਚ ਹਾਰ ਤੋਂ ਬਾਅਦ ਵਿਰੋਧੀ ਧਿਰ ਲਗਾਤਾਰ ਪਾਰਟੀ ਨੂੰ ਨਿਸ਼ਾਨਾ ਬਣਾ ਰਹੀ ਹੈ। ਅਜਿਹੇ ਵਿੱਚ ਸੋਨੀਆ ਮਾਨ ਦੀ ਐਂਟਰੀ ਪਾਰਟੀ ਨੂੰ ਨਵਾਂ ਉਤਸ਼ਾਹ ਅਤੇ ਊਰਜਾ ਦੇ ਸਕਦੀ ਹੈ।

By Gurpreet Singh

Leave a Reply

Your email address will not be published. Required fields are marked *