23
Feb
ਅੰਮ੍ਰਿਤਸਰ- ਖ਼ਤਰਨਾਕ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਅਦਾਲਤ ’ਚ ਪੇਸ਼ ਕੀਤਾ ਗਿਆ। ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਬਰੀ ਕਰ ਦਿੱਤਾ। ਦੱਸਣਯੋਗ ਇਹ ਹੈ ਕਿ ਭਗਵਾਨਪੁਰੀਆ ਗੁਰਦਾਸਪੁਰ ਦੇ ਪਿੰਡ ਭਗਵਾਨਪੁਰ ਦਾ ਰਹਿਣ ਵਾਲਾ ਹੈ ਅਤੇ ਉਹ ਪਿੰਡ ਧਿਆਨਪੁਰਾ ’ਚ ਇਕ ਕਤਲ ਕੇਸ ’ਚ ਸੁਰਖੀਆਂ ਵਿਚ ਆਇਆ ਸੀ। ਇਸ ਦੇ ਨਾਲ ਹੀ ਉਸ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ, ਗੱਡੀਆਂ ਅਤੇ ਗੈਂਗਸਟਰ ਲਾਰੈਂਸ ਨੂੰ ਸ਼ੂਟਰ ਮੁਹੱਈਆ ਕਰਵਾਏ ਸਨ। ਜੱਗੂ ਵਿਰੁੱਧ ਪੰਜਾਬ ਅਤੇ ਹੋਰ ਸੂਬਿਆਂ ’ਚ 70 ਮਾਮਲੇ ਦਰਜ ਹਨ, ਜਿਨ੍ਹਾਂ ’ਚੋਂ 19 ਮਾਮਲਿਆਂ ’ਚ ਉਸ ਨੂੰ ਬਰੀ ਕਰ ਦਿੱਤਾ ਗਿਆ ਹੈ। ਦੱਸਿਆ…